ਭਾਰਤੀ ਖੇਡ ਸੰਸਾਰ ਨਾਲ ਜੁੜੇ ਹੋਣ ਕਾਰਨ ਮੈਨੂੰ ਇਹ ਜਾਣ ਕੇ ਬੇਹੱਦ ਖੁਸ਼ੀ ਹੋਈ ਕਿ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਸਾਡੇ ਦੇਸ਼ ਵਿੱਚ ਖੇਡਾਂ ਦੇ ਵਿਕਾਸ `ਚ ਬਹੁਤ ਦਿਲਚਸਪੀ ਲੈ ਰਹੇ ਹਨ। 2020, 2024 ਅਤੇ 2028 ਵਿੱਚ ਆਯੋਜਿਤ ਹੋਣ ਵਾਲੇ ਅਗਲੀਆਂ ਤਿੰਨ ਓਲੰਪਿਕ ਖੇਡਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਓਲੰਪਿਕ ਟਾਸਕ ਫੋਰਸ ਗਠਨ ਕੀਤਾ ਜੋ ਭਾਰਤ ਵਿੱਚ ਖੇਡਾਂ ਨੂੰ ਉਤਸ਼ਾਹ ਦੇਣ ਲਈ ਸਹੀ ਦਿਸ਼ਾ ਵਿੱਚ ਉਠਾਇਆ ਗਿਆ ਇੱਕ ਵੱਡਾ ਕਦਮ ਹੈ।