ਮੈਨੂੰ ਵਿਸ਼ਵਾਸ ਹੈ, ਇਸ ਕੇਂਦਰੀ ਬਜਟ ਵਿੱਤ ਵਰ੍ਹੇ 24-25 ਦੇ ਨਾਲ, ਸਰਕਾਰ ਅਤੇ ਮਾਣਯੋਗ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਨੇ 2047 ਤੱਕ ਭਾਰਤ, ਇੱਕ ਵਿਕਸਿਤ ਭਾਰਤ ਬਣਾਉਣ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਕਦਮ ਉਠਾਏ ਹਨ। ਪੂੰਜੀਗਤ ਖਰਚ ਵਿੱਚ 11.11 ਟ੍ਰਿਲੀਅਨ ਰੁਪਏ ਦਾ ਪ੍ਰਭਾਵਸ਼ਾਲੀ ਵਾਧਾ ਦੇਸ਼ ਦੇ ਇਨਫ੍ਰਾਸਟ੍ਰਕਚਰ ਨੂੰ ਮਜ਼ਬੂਤ ਕਰਨ, ਦੀਰਘਕਾਲੀ ਰੋਜ਼ਗਾਰ ਦੇ ਅਵਸਰ ਪੈਦਾ ਕਰਨ ਅਤੇ ਸਮੁੱਚੇ ਆਰਥਿਕ ਵਿਕਾਸ ਨੂੰ ਗਤੀ ਦੇਣ ਦੇ ਲਈ ਸਰਕਾਰ ਦੀ ਨਿਰੰਤਰ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ।